ਇਹ ਉਮੀਦ ਕੀਤੀ ਜਾ ਰਹੀ ਹੈ ਕਿ ਫੈਡਰਲ ਸਰਕਾਰ, ਆਸਟ੍ਰੇਲੀਆ ਨੂੰ ਇੱਕ ਤਰਜੀਹੀ ਅੰਤਰਰਾਸ਼ਟਰੀ ਸਿੱਖਿਆ ਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੌਜੂਦਾ ਵਰਕ ਵੀਜ਼ਾ ਪ੍ਰੋਗਰਾਮ ਵਿੱਚ ਤਬਦੀਲੀਆਂ ਨੂੰ ਲੈ ਕੇ ਕੁਝ ਅਹਿਮ ਐਲਾਨ ਕਰ ਸਕਦੀ ਹੈ।
ਮੌਜੂਦਾ ਨੀਤੀ ਦੇ ਅਨੁਸਾਰ, ਵੀਜ਼ਾ ਸਬ-ਕਲਾਸ 485 ਲਈ ਕੇਵਲ ਉਹੀ ਵਿਦਿਆਰਥੀ ਯੋਗ ਸਨ ਜਿਹਨਾਂ ਨੇ ਆਪਣੀ ਪੂਰੀ ਪੜ੍ਹਾਈ ਦੌਰਾਨ ਘਟੋ-ਘਟ 16 ਮਹੀਨਿਆਂ ਦਾ ਅਰਸਾ ਆਸਟ੍ਰੇਲੀਆ ਵਿੱਚ ਰਹਿ ਕੇ ਪੂਰਾ ਕੀਤਾ ਸੀ।
ਫੈਡਰਲ ਸਰਕਾਰ ਦੁਆਰਾ ਵਿਚਾਰੇ ਜਾ ਰਹੇ ਪ੍ਰਸਤਾਵ ਦੇ ਤਹਿਤ, ਜਿਹੜੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਆਪਣਾ ਕੋਰਸ ਓਨ-ਲਈਨ ਪੂਰਾ ਕੀਤਾ ਹੈ, ਉਨ੍ਹਾਂ ਨੂੰ ਵੀ ਕੰਮ ਕਰਨ ਦੇ ਅਧਿਕਾਰ ਦਿੱਤੇ ਜਾ ਸਕਦੇ ਹਨ।
ਇਹ ਤਬਦੀਲੀਆਂ ਉਨ੍ਹਾਂ ਵਿਦਿਆਰਥੀਆਂ ਲਈ ਬਹੁੱਤ ਮਹੱਤਵਪੂਰਣ ਹੋਣਗੀਆਂ ਜੋ ਇਸ ਮਹਾਂਮਾਰੀ ਦੇ ਕਾਰਨ ਓਨ-ਲਈਨ ਪੜ੍ਹਨ ਲਈ ਮਜਬੂਰ ਹੋਏ ਹਨ।
ਉਹ ਅੰਤਰਰਾਸ਼ਟਰੀ ਵਿਦਿਆਰਥੀ ਜੋ ਆਪਣੀ ਪੜ੍ਹਾਈ ਦੇ ਖੇਤਰ ਵਿੱਚ ਸਥਾਨਕ ਤਜਰਬਾ ਹਾਸਲ ਕਰਨਾ ਚਾਹੁੰਦੇ ਹਨ, ਲਈ ਇਹ ਇਕ ਬਹੁਤ ਸਾਰਥਕ ਨੀਤੀ ਹੋ ਸਕਦੀ ਹੈ।
ਇਸ ਬਾਰੇ ਵਿਸਥਾਰਤ ਜਾਣਕਾਰੀ, ਹੇਠਾਂ ਦਿੱਤੇ ਲਿੰਕ ਉਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ
ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਦੀਆਂ ਪਾਬੰਦੀਆਂ ਜਾਂਚੋ।
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ ਤੇ ਉਪਲੱਬਧ ਹੈ।
ਜੇ ਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨ ਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇ ਸੰਪਰਕ ਕਰੋ।
ਫੈਡਰਲ ਸਰਕਾਰ ਦੀ ਕਰੋਨਾਵਾਇਰਸ ਟਰੇਸਿੰਗ ਐਪ ‘ਕੋਵਿਡਸੇਫ’ ਤੁਹਾਡੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
ਐਸ ਬੀ ਐਸ ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।