ਆਸਟ੍ਰੇਲੀਆ ਦੀ ਨਾਗਰਿਕਤਾ ਅਰਜ਼ੀ ਦੀ ਫ਼ੀਸ ਵਿੱਚ 1 ਜੁਲਾਈ ਤੋਂ ਵਾਧਾ

ਇਮੀਗ੍ਰੇਸ਼ਨ ਮੰਤਰੀ ਐਲੈਕਸ ਹਾਕ ਨੇ ਨਾਗਰਿਕਤਾ ਫ਼ੀਸ ਵਧਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਸੋਧੀ ਹੋਈ ਰਕਮ ਮਹਿੰਗਾਈ, ਸਟਾਫ਼ ਉਤੇ ਆ ਰਹੀ ਲਾਗਤ ਅਤੇ ਅਰਜ਼ੀਆਂ ਵਿੱਚ ਵੱਧ ਰਹੀ ਜਟਿਲਤਾ ਦੇ ਚਲਦਿਆਂ ਕੀਤੀ ਗਈ ਹੈ।

AAP

Australian citizenship application fee has been raised after five years. Source: AAP

ਇਮੀਗ੍ਰੇਸ਼ਨ ਮੰਤਰੀ ਐਲੈਕਸ ਹਾਕ ਨੇ ਕਿਹਾ ਕਿ ਪ੍ਰਵਾਸ ਪ੍ਰੋਗਾਮਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ਼ ਅਮਲੀ ਰੂਪ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਇਸ ਤਬਦੀਲੀ ਤੋਂ ਬਾਅਦ ਨਾਗਰਿਕਤਾ ਦੀ ਅਰਜ਼ੀ ਲਈ ਫ਼ੀਸ 285 ਡਾਲਰ ਤੋਂ ਵਧ ਕੇ 490 ਡਾਲਰ ਹੋ ਜਾਏਗੀ।

ਸ੍ਰੀ ਹਾਕ ਨੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ, “ਨਵੀਂ ਫ਼ੀਸ ਨਾਗਰਿਕਤਾ ਅਰਜ਼ੀਆਂ ਦੀ ਪ੍ਰਕਿਰਿਆ ਨਾਲ਼ ਜੁੜੇ ਖ਼ਰਚਿਆਂ ਅਤੇ ਮਹਿੰਗਾਈ ਦਰ ਵਿੱਚ ਹੋਏ ਵਾਧੇ ਦੇ ਅਨੁਕੂਲ ਕੀਤੀ ਗਈ ਹੈ।"

ਤਬਦੀਲੀ ਨੂੰ ਜਾਇਜ਼ ਠਹਿਰਾਉਂਦਿਆਂ ਸ੍ਰੀ ਹਾਕ ਨੇ ਕਿਹਾ ਕਿ ਆਸਟ੍ਰੇਲੀਅਨ ਨਾਗਰਿਕਤਾ ਅਰਜ਼ੀ ਫ਼ੀਸ ਸਾਲ 2016 ਤੋਂ ਬਾਅਦ ਪਹਿਲੀ ਵਾਰੀ ਵਧਾਈ ਗਈ ਹੈ ਅਤੇ ਨਾਗਰਿਕਤਾ ਦੀ ਅਰਜ਼ੀ ਪ੍ਰਕਿਰਿਆ ਅਤੇ ਖਰਚਿਆਂ ਸਮੇਤ ਕਈ ਹੋਰ ਕਾਰਕਾਂ ਨੂੰ ਧਿਆਨ ਵਿੱਚ ਰੱਖਕੇ ਇਹ ਫ਼ੈਸਲਾ ਲਿਆ ਗਿਆ ਹੈ।

ਐਸ ਬੀ ਐਸ ਪੰਜਾਬੀ ਦੀ  ਨੂੰ ਬੁੱਕਮਾਰਕ ਕਰੋ ਅਤੇ  ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਅਤੇ  'ਤੇ ਵੀ ਫ਼ਾਲੋ ਕਰ ਸਕਦੇ ਹੋ।

Share
Published 30 June 2021 9:46am
Updated 12 August 2022 3:05pm
By Avneet Arora, Ravdeep Singh


Share this with family and friends