ਅੰਤਰਰਾਸ਼ਟਰੀ ਉਡਾਣਾਂ ਤੇ ਪਾਬੰਦੀ ਵੱਧੀ; ਭਾਰਤ ਪਰਤ ਰਹੇ ਯਾਤਰੀਆਂ ਲਈ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼

ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ ਤੇ ਲੱਗੀ ਪਾਬੰਦੀ ਦੀ ਮਿਆਦ 31 ਅਗਸਤ ਤੱਕ ਵਧਾ ਦਿੱਤੀ ਹੈ ਅਤੇ ਦੇਸ਼ ਵਿਚ ਕੋਵਿਡ-19 ਦੀ ਵਿਗੜ ਰਹੀ ਸਥਿਤੀ ਦੇ ਚਲਦਿਆਂ ਭਾਰਤ ਪਰਤ ਰਹੇ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

Indian flights

India extends ban on international flights till September 30 Source: Twitter

ਭਾਰਤ ਸਰਕਾਰ ਨੇ ਅਨੁਸੂਚਿਤ ਅੰਤਰਰਾਸ਼ਟਰੀ ਉਡਾਣਾਂ ਨੂੰ 31 ਅਗਸਤ ਤੱਕ ਮੁਅੱਤਲ ਰੱਖਣ ਦਾ ਫੈਸਲਾ ਕੀਤਾ ਹੈ।

ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਅਮਰੀਕਾ, ਫਰਾਂਸ, ਜਰਮਨੀ ਅਤੇ ਕੁਵੈਤ ਸਣੇ ਕਈ ਦੇਸ਼ਾਂ ਨਾਲ ‘ਏਅਰ ਬੱਬਲ’ ਸਮਝੌਤੇ ਕੀਤੇ ਹਨ ਜਿਸ ਅਧੀਨ ਇੱਕ ਨਿਯਮਤ ਵਾਤਾਵਰਣ ਵਿੱਚ ਇਨ੍ਹਾਂ ਦੇਸ਼ਾਂ ਵਿੱਚਕਾਰ ਉਡਾਣਾਂ ਸੰਭਵ ਹੋ ਸਕਣਗੀਆਂ।

ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਭਾਰਤ, ਆਸਟ੍ਰੇਲੀਆ ਸਮੇਤ ਹੋਰ ਦੇਸ਼ਾਂ ਨਾਲ ਅੰਤਰਰਾਸ਼ਟਰੀ ਉਡਾਣਾਂ ਸੰਬੰਧੀ ਸਮਝੌਤੇ ਕਰਨ ਲਈ ਉਤਸੁਕ ਹੈ ਪਰ ਇਸ ਲਈ ਦੇਸ਼ਾਂ ਵਿਚਕਾਰ ਸਹਿਮਤੀ ਹੋਣੀ ਜ਼ਰੂਰੀ ਹੈ।

ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਅਗਸਤ ਤੋਂ ਭਾਰਤ ਪਰਤ ਰਹੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਹੁਣ ਲਾਜ਼ਮੀ ਕੁਆਰੰਟੀਨ ਤੋਂ ਛੋਟ ਦੇ ਦਿੱਤੀ ਗਈ ਹੈ।

ਆਸਟਰੇਲੀਆ ਵਿਚ ਫ਼ਸੇ ਭਾਰਤੀਆਂ ਲਈ ਕੁਝ ਅਹਿਮ ਦਿਸ਼ਾ ਨਿਰਦੇਸ਼ਾ ਦੀ ਸੂਚੀ ਇਸ ਪ੍ਰਕਾਰ ਹੈ

• ਸਾਰੇ ਯਾਤਰੀਆਂ ਨੂੰ ਯਾਤਰਾ ਤੋਂ ਘੱਟੋ ਘੱਟ 72 ਘੰਟੇ ਪਹਿਲਾਂ www.newdelhiairport.in  ਵੈਬਸਾਈਟ 'ਤੇ ਸਵੈ-ਘੋਸ਼ਣਾ ਪੱਤਰ ਜਮ੍ਹਾ ਕਰਨਾ ਪਵੇਗਾ

• ਉਨ੍ਹਾਂ ਨੂੰ ਵੈਬਸਾਈਟ 'ਤੇ ਇਕ ਇਕਰਾਰ ਨਾਮਾ ਦੇਣਾ ਪਵੇਗਾ ਕਿ ਉਹ 14 ਦਿਨ - ਪਹਿਲੇ 7 ਦਿਨਾਂ ਲਈ ਆਪਣੀ ਖੁਦ ਦੀ ਕੀਮਤ' ਤੇ ਸੰਸਥਾਗਤ ਕੁਆਰੰਟੀਨ ਅਤੇ ਬਾਕੀ 7 ਦਿਨ ਆਪਣੇ ਘਰ ਵਿਚ ਇੱਕਲੇ ਰਹਿਕੇ ਲਾਜ਼ਮੀ ਕੁਆਰੰਟੀਨ ਕਰਣਗੇ

• ਯਾਤਰੀ ਸੰਸਥਾਗਤ ਕੁਆਰੰਟੀਨ ਤੋਂ ਛੂਟ ਪ੍ਰਾਪਤ ਕਰਨ ਲਈ ਆਪਣੀਆਂ ਨੈਗੇਟਿਵ ਕੋਵਿਡ ਟੈਸਟ ਰਿਪੋਰਟਾਂ ਜਮ੍ਹਾਂ ਕਰਵਾ ਸਕਦੇ ਹਨ ਪਰ ਸ਼ਰਤ ਹੈ ਕਿ ਇਹ ਟੈਸਟ ਯਾਤਰਾ ਤੋਂ 96 ਘੰਟੇ ਦੇ ਅੰਦਰ-ਅੰਦਰ ਕੀਤੇ ਹੋਣੇ ਚਾਹੀਦੇ ਹਨ

• ਛੋਟ ਸਿਰਫ ਮਜਬੂਰ ਕਾਰਨਾਂ ਕਰਕੇ ਦਿੱਤੀ ਜਾ ਸਕਦੀ ਹੈ ਜਿਵੇਂ ਕਿ ਗਰਭ ਅਵਸਥਾ, ਪਰਿਵਾਰ ਵਿੱਚ ਦਿਹਾਂਤ, ਗੰਭੀਰ ਬਿਮਾਰੀ ਜਾਂ ਜੇ ਤੁਸੀਂ 10 ਸਾਲ ਜਾਂ ਇਸਤੋਂ ਘੱਟ ਉਮਰ ਦੇ ਬੱਚਿਆਂ ਨਾਲ ਯਾਤਰਾ ਕਰ ਰਹੇ ਹੋ। ਛੋਟ ਪ੍ਰਾਪਤ ਕਰਨ ਵਾਲੇ ਯਾਤਰੀਆਂ ਨੂੰ ਦੋ ਹਫ਼ਤੇ ਘਰੇਲੂ ਕੁਆਰੰਟੀਨ ਵਿਚ ਬਿਤਾਉਣੇ ਪੈਣਗੇ

• ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅਰੋਗਿਆ ਸੇਤੂ ਐਪ ਡਾਊਨਲੋਡ ਕਰਨੀ ਪਵੇਗੀ ਅਤੇ ਸਿਰਫ ਉਨ੍ਹਾਂ ਯਾਤਰੀਆਂ ਨੂੰ ਹੀ ਯਾਤਰਾ ਦੀ ਆਗਿਆ ਹੋਵੇਗੀ ਜਿਨ੍ਹਾਂ ਵਿੱਚ ਕੋਵਿਡ-19 ਦੇ ਕੋਈ ਪਰਤੱਖ ਲੱਛਣ ਨਹੀਂ ਹੋਣਗੇ

• ਯਾਤਰੀਆਂ ਨੂੰ ਸਫ਼ਰ ਦੌਰਾਨ ਚਿਹਰੇ ਦੇ ਮਾਸਕ ਪਹਿਨਣ ਅਤੇ ਆਪਣੇ ਆਲੇ ਦੁਆਲ਼ੇ ਦੀ ਸਾਫ਼ ਸਫ਼ਾਈ ਦਾ ਖਿਆਲ ਰੱਖਣਾ ਪਵੇਗਾ

• ਸਾਰੇ ਯਾਤਰੀਆਂ ਦੀ ਭਾਰਤ ਪਹੁੰਚਣ 'ਤੇ ਲਾਜ਼ਮੀ ਥਰਮਲ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਜੇ ਕਿਸੇ ਵਿਅਕਤੀ ਵਿੱਚ ਕੋਵਿਡ-19 ਦੇ ਲੱਛਣ ਪਾਏ ਗਏ ਤਾਂ ਉਸਨੂੰ ਤੁਰੰਤ ਬਾਕੀਆਂ ਨਾਲੋਂ ਅਲੱਗ ਕਰ ਦਿੱਤਾ ਜਾਵੇਗਾ ਅਤੇ ਮੈਡੀਕਲ ਸਹੂਲਤ ਵਿਚ ਭੇਜ ਦਿੱਤਾ ਜਾਵੇਗਾ

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ  ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ  ਉੱਤੇ ਉਪਲਬਧ ਹੈ।

Share
Published 4 August 2020 2:37pm
Updated 12 August 2022 3:15pm
By Avneet Arora, Ravdeep Singh


Share this with family and friends