ਤੰਦਰੁਸਤੀ ਲਈ ਹਾਨੀਕਾਰਕ ਹੋ ਸਕਦਾ ਹੈ ਇਕੱਲੇਪਨ ਦਾ ਅਹਿਸਾਸ

Lonliness

Source: Getty / Getty Images/anita anand

ਅਜੋਕੇ ਸਮੇਂ ਵਿੱਚ ਇਕੱਲਾਪਨ ਮਹਿਸੂਸ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਖਾਸ ਕਰ ਨੌਜਵਾਨਾਂ ਵਿੱਚ ਇਹ ਰੁਝਾਨ ਜ਼ਿਆਦਾ ਵੇਖਿਆ ਜਾ ਰਿਹਾ ਹੈ। ਇਕੱਲੇਪਨ ਦਾ ਇਹ ਅਹਿਸਾਸ ਸਮਾਜਿਕ ਅਤੇ ਪਰਿਵਾਰਕ ਪੱਧਰ ’ਤੇ ਵੀ ਹੋ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹਾ ਅਨੁਭਵ ਕਈ ਪ੍ਰਕਾਰ ਦੀਆਂ ਸਿਹਤ ਸਮੱਸਿਆਵਾਂ ਦਾ ਕਾਰਨ ਬਣਦਾ ਹੈ। ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਦੱਸਦੀ ਹੈ ਕਿ ਵਡੇਰੀ ਉਮਰ ਦੇ ਲੋਕਾਂ ਵਿੱਚ ਡਿਪਰੈਸ਼ਨ, ਡਾਇਬਿਟੀਜ਼, ਦਿਮਾਗੀ ਕਮਜ਼ੋਰੀ ਆਦਿ ਸਮੱਸਿਆਵਾਂ ਦੇ ਵੱਧ ਰਹੇ ਮਾਮਲਿਆਂ ਪਿੱਛੇ ਸਮਾਜਿਕ ਇਕੱਲਤਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share