75 ਸਾਲਾਂ ਮਾਂ ਦੀ 5 ਮਈ ਦੀ ਆਸਟ੍ਰੇਲੀਆ ਦੀ ਉਡਾਣ ਤੇ ਰੋਕ ਲਗਣ ਤੋਂ ਬਾਅਦ ਆਸਟ੍ਰੇਲੀਅਨ ਨਾਗਰਿਕ ਮਨਪ੍ਰੀਤ ਕੌਰ ਨੇ ਕਿਹਾ ਕਿ “ਜਿਸ ਦਾ ਡਰ ਸੀ ਉਹੀ ਹੋਇਆ ”
ਆਸਟ੍ਰੇਲੀਅਨ ਸਰਕਾਰ ਵਲੋਂ ਕੋਵੀਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਭਾਰਤ ਤੋਂ 15 ਮਈ ਤੱਕ ਉਡਾਣਾਂ 'ਤੇ ਪਾਬੰਦੀ ਲਗਾਉਣ ਦੇ ਐਲਾਨ ਤੋਂ ਬਾਅਦ ਸ਼੍ਰੀਮਤੀ ਕੌਰ ਨੇ ਕਿਹਾ ਕਿ ਬਹੁਤ ਸਾਰੇ ਪਰਿਵਾਰ ਆਪਣੇ ਅਜ਼ੀਜ਼ਾਂ ਨਾਲ ਮੁੜ ਮਿਲਣ ਦੀ ਉਡੀਕ ਕਰ ਰਹੇ ਸਨ ਪਰ ਇਨ੍ਹਾਂ ਨਵੀਆਂ ਪਾਬੰਦੀਆਂ ਕਾਰਨ ਪਰਿਵਾਰਾਂ ਦਾ ਮੁੜ ਇਕੱਠਾ ਹੋਣਾ ਇੱਕ ਸੁਪਨਾ ਬਣ ਕੇ ਰਹਿ ਗਿਆ ਹੈ।
ਭਾਰਤ ਵਿੱਚ ਲਗਾਤਾਰ ਪਿੱਛਲੇ ਛੇ ਦਿਨਾਂ ਤੋਂ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ ਅਤੇ ਨਵੇਂ ਕੋਵਿਡ ਕੇਸਾਂ ਵਿੱਚ ਰਿਕਾਰਡ ਵਾਧਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਹੀ 323,144 ਨਵੇਂ ਕੇਸ ਅਤੇ 2771 ਮੌਤਾਂ ਦਰਜ ਕੀਤੀਆਂ ਗਈਆਂ।
ਕੈਨਬਰਾ ਵਿੱਚ ਕੈਬਨਿਟ ਦੀ ਨੈਸ਼ਨਲ ਸਿਕਿਓਰਟੀ ਕਮੇਟੀ ਦੀ ਇੱਕ ਬੈਠਕ ਤੋਂ ਬਾਅਦ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕਿਹਾ ਕਿ ਭਾਰਤ ਤੋਂ ਆਸਟ੍ਰੇਲੀਆ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਹੁਣ 15 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਸ੍ਰੀ ਮੌਰਿਸਨ ਨੇ ਕਿਹਾ ਕਿ ਦੋਹਾ, ਦੁਬਈ, ਸਿੰਗਾਪੁਰ ਅਤੇ ਕੁਆਲਾਲੰਪੁਰ ਜਿਹੇ ਪ੍ਰਮੁੱਖ ਆਵਾਜਾਈ ਕੇਂਦਰਾਂ ਰਾਹੀਂ ਭਾਰਤ ਤੋਂ ਅਸਿਧਿਆਂ ਉਡਾਣਾਂ ਨੂੰ ਪਹਿਲਾਂ ਹੀ ਰੋਕੀਆਂ ਜਾ ਚੁਕਿਆ ਹੈ।
ਐਸ ਬੀ ਐਸ ਪੰਜਾਬੀ ਦੀ ਨੂੰ ਬੁੱਕਮਾਰਕ ਕਰੋ ਅਤੇ ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਅਤੇ 'ਤੇ ਵੀ ਫ਼ਾਲੋ ਕਰ ਸਕਦੇ ਹੋ।