ਪੰਜਾਬ ਤੋਂ ਤਰਨਤਾਰਨ ਜ਼ਿਲੇ ਨਾਲ ਸਬੰਧ ਰੱਖਣ ਵਾਲੇ ਕੁਲਦੀਪ ਕੌਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਹਮੇਸ਼ਾਂ ਤੋਂ ਹੀ ਭਾਈਚਾਰੇ ਦੀ ਸੇਵਾ ਕਰਨਾ ਬਹੁਤ ਪਸੰਦ ਰਿਹਾ ਹੈ।
ਐਸ ਬੀ ਐਸ ਪੰਜਾਬੀ ਨਾਲ ਗੱਲ ਕਰਦਿਆਂ ਉਹਨਾਂ ਦੱਸਿਆ ਕਿ ਆਸਟ੍ਰੇਲੀਆ ਵਿੱਚ ਲੋਕ ਭਲਾਈ ਅਤੇ ਮਸਲਿਆਂ ਨਾਲ ਜੁੜੇ ਵਿਵਹਾਰ ਅਤੇ ਕਾਨੂੰਨ ਪੰਜਾਬੀ ਭਾਈਚਾਰੇ ਨਾਲ ਮੇਲ ਨਹੀਂ ਖਾਂਦੇ। ਇਸ ਲਈ ਉਹ ਇਹਨਾਂ ਨੂੰ ਭਾਈਚਾਰੇ ਮੁਤਾਬਕ ਢਾਲਣ ਲਈ ਲਗਾਤਾਰ ਯਤਨ ਕਰਦੇ ਰਹਿੰਦੇ ਹਨ।
ਕੁਲਦੀਪ ਕੌਰ ਦੀਆਂ ਇਹਨਾਂ ਕੋਸ਼ਿਸ਼ਾਂ ਸਦਕਾ ਹੀ ਉਹਨਾਂ ਨੂੰ ਇਹ ਸਨਮਾਨ ਹਾਸਲ ਹੋਇਆ ਹੈ।
ਕੁਲਦੀਪ ਕੌਰ ਮੁਤਾਬਕ ਇਸ ਅਵਾਰਡ ਲਈ ਜਿੱਥੇ ਉਹ ਬਹੁਤ ਸਨਮਾਨਿਤ ਮਹਿਸੂਸ ਕਰ ਰਹੇ ਹਨ ਉਥੇ ਹੀ ਉਹਨਾਂ ਨੂੰ ਹੋਰ ਹੁਲਾਰਾ ਮਿਲਿਆ ਹੈ ਕਿ ਉਹ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਇੰਝ ਹੀ ਜੁਟੇ ਰਹਿਣ।
ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।