ਕੀ ਦੀਵਾਲੀ ਦਾ ਤਿਉਹਾਰ ਵੀ ਆਸਟ੍ਰੇਲੀਆ ਦੀ ਆਰਥਿਕਤਾ ਨੂੰ ਹੁਲਾਰਾ ਦਿੰਦਾ ਹੈ?

Diwali_buying gold.jpg

ABC Bullion, ਜੋ ਕਿ ਆਸਟ੍ਰੇਲੀਆ ਦਾ ਸਭ ਤੋਂ ਵੱਡਾ ਸੁਤੰਤਰ ਕੀਮਤੀ ਧਾਤੂਆਂ ਦਾ ਡੀਲਰ ਹੈ, ਨੇ 2022 ਵਿੱਚ ਲਕਸ਼ਮੀ ਦੀ ਫ਼ੋਟੋ ਵਾਲੇ ਸੋਨੇ ਅਤੇ ਚਾਂਦੀ ਦੇ ਸਿੱਕੇ ਬਣਾਏ ਸਨ। Credit: Pexels/ Representational only

ਦੀਵਾਲੀ ਦੇ ਤਿਉਹਾਰ ਦੌਰਾਨ ਖ਼ਾਸ ਕਰ ਕੇ ਧਨਤੇਰਸ ਉੱਤੇ ਸੋਨਾ ਜਾਂ ਚਾਂਦੀ ਖਰੀਦਣਾ ਭਾਰਤੀ ਭਾਈਚਾਰੇ ਵਿੱਚ ਸ਼ੁੱਭ ਮੰਨਿਆ ਜਾਂਦਾ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਪੱਛਮੀ ਆਸਟ੍ਰੇਲੀਆ ਸਰਕਾਰ ਦੀ ਮਲਕੀਅਤ ਵਾਲੀ 'ਪਰਥ ਮਿੰਟ' ਦੇ ਅਫਸਰਾਂ ਨੇ ਦੱਸਿਆ ਕਿ ਦੀਵਾਲੀ ਅਤੇ ਧਨਤੇਰਸ ਮੌਕੇ ਹੀ ਸੋਨੇ ਅਤੇ ਚਾਂਦੀ ਦੀ ਪੂਰੇ ਸਾਲ ਦੀ ਸਭ ਤੋਂ ਵੱਧ ਵਿਕਰੀ ਹੁੰਦੀ ਹੈ। ਸੋਨੇ ਦੇ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਦੌਰਾਨ ਭਾਈਚਾਰੇ ਵਿੱਚ ਸੋਨੇ ਅਤੇ ਚਾਂਦੀ ਦੇ ਸਿੱਕਿਆਂ ਦੀ ਮੰਗ ਜ਼ਿਆਦਾ ਰਹਿੰਦੀ ਹੈ। ਸੁਣੋ ਪੂਰੀ ਗੱਲਬਾਤ ਇਸ ਪੋਡਕਾਸਟ ਰਾਹੀਂ.......


ਪਿਛਲੇ ਸਾਲ ਦਸੰਬਰ ਦੌਰਾਨ ਆਸਟ੍ਰੇਲੀਆ ਭਰ ਵਿੱਚ ਖਰੀਦਦਾਰਾਂ ਨੇ 34.47 ਬਿਲੀਅਨ ਡਾਲਰ ਖਰਚ ਕੀਤੇ ਸਨ। ਲੋਕਾਂ ਵੱਲੋਂ ਕੀਤੇ ਗਏ ਇਹ ਖ਼ਰਚੇ ਕਾਰੋਬਾਰਾਂ ਅਤੇ ਆਰਥਿਕਤਾ ਦੇ ਵਾਧੇ ਵਿੱਚ ਖ਼ਾਸ ਭੂਮਿਕਾ ਨਿਭਾਉਂਦੇ ਹਨ। ਭਾਰਤ ਦੀ ਆਰਥਿਕਤਾ ਲਈ ਸਭ ਤੋਂ ਵੱਡੇ ਤਿਉਹਾਰ ਵਜੋਂ ਜਾਣੇ ਜਾਂਦੇ ਤਿਉਹਾਰ ਦੀਵਾਲੀ ਦੌਰਾਨ ਕੀਤੇ ਗਏ ਖਰਚਿਆਂ ਦਾ ਆਸਟ੍ਰੇਲੀਆ ਦੇ ਅਰਥਚਾਰੇ 'ਤੇ ਕੀ ਅਸਰ ਪੈਂਦਾ ਹੈ, ਇਸ ਪੌਡਕਾਸਟ ਰਾਹੀਂ ਸੁਣੋ...
LISTEN TO
Punjabi_26112024_DiwaliGold image

ਕੀ ਦੀਵਾਲੀ ਦਾ ਤਿਉਹਾਰ ਵੀ ਆਸਟ੍ਰੇਲੀਆ ਦੀ ਆਰਥਿਕਤਾ ਨੂੰ ਹੁਲਾਰਾ ਦਿੰਦਾ ਹੈ?

SBS Punjabi

27/11/202407:50

Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share