ਪਿਛਲੇ ਮਹੀਨੇ ਹੀ, ਸਰਕਾਰ ਨੇ ਕੁਝ ਪਾਰਟਨਰ ਵੀਜ਼ਾ ਬਿਨੈਕਾਰਾਂ ਲਈ ਅਸਥਾਈ ਰਿਆਇਤਾਂ ਦਿੱਤੀਆਂ ਸਨ, ਜਿਸ ਵਿਚ ਆਸਟਰੇਲੀਆ ਤੋਂ ਕੰਟਰੀ ਆਊਟ ਕਰਨ ਦੀ ਸ਼ਰਤ ਨੂੰ ਖਾਰਿਜ ਕਰ ਦਿੱਤਾ ਗਿਆ ਸੀ - ਸੋ ਬਿਨੈਕਾਰਾਂ ਲਈ ਵੀਜ਼ਾ ਹਾਸਿਲ ਕਰਨ ਵਾਸਤੇ ਆਸਟ੍ਰੇਲੀਆ ਤੋਂ ਬਾਹਰ ਜਾਣ ਦੀ ਸ਼ਰਤ ਨੂੰ ਖਾਰਿਜ ਕੀਤਾ ਗਿਆ ਸੀ ।
ਹੁਣ ਪਰਿਵਾਰਕ ਵੀਜ਼ਾ ਪ੍ਰੋਗਰਾਮ ਵਿਚ ਇਸ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ, ਤਾਂਕਿ ਮਾਪੇ ਵੀ ਇਸਦਾ ਲਾਹਾ ਲੈ ਸੱਕਣ।
ਲੇਬਰ ਪਾਰਟੀ ਦੇ ਸੰਸਦ ਮੈਂਬਰ ਜੂਲੀਅਨ ਹਿੱਲ ਦਾ ਕਹਿਣਾ ਹੈ ਕਿ ਬਹੁਤ ਸਾਰੇ ਪਰਿਵਾਰ ਵੀ ਇਸ ਸਥਿਤੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਉਹ ਚਾਹੁੰਦੇ ਹਨ ਕਿ ਨਿਯਮਾਂ ਵਿਚ ਥੋੜੀ ਜਿਹੀ ਢਿੱਲ ਦਿੱਤੀ ਜਾਵੇ।
ਗ੍ਰਹਿ ਵਿਭਾਗ ਦਾ ਕਹਿਣਾ ਹੈ ਕਿ ਉਹ ਪਰਿਵਾਰਾਂ ਨਾਲ ਐਕਸਟੈਂਸ਼ਨ ਪ੍ਰਦਾਨ ਕਰਨ ਲਈ ਕੰਮ ਕਰੇਗਾ ਅਤੇ ਕੰਟਰੀ ਆਊਟ ਕਰਨ ਵਿਚ ਅਸਮਰਥ ਹੋਣ ਕਾਰਨ ਕੋਈ ਵੀਜ਼ਾ ਰੱਦ ਨਹੀਂ ਕੀਤਾ ਜਾਵੇਗਾ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ।
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।
ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।