ਆਸਟ੍ਰੇਲੀਅਨ ਰੈਡ ਕਰਾਸ ਨੇ ਯੋਗ ਆਰਜ਼ੀ ਵੀਜ਼ਾ ਧਾਰਕਾਂ, ਸ਼ਰਨਾਰਥੀਆਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਕਟੋਰੀਆ ਵਿਚ ਵਿਜ਼ਟਰ ਵੀਜ਼ਾ ‘ਤੇ ਆਏ ਲੋਕਾਂ ਲਈ ਨਕਦ ਅਦਾਇਗੀ ਦਾ ਐਲਾਨ ਕੀਤਾ ਹੈ।
ਇਹ ਵਿੱਤੀ ਸਹਾਇਤਾ ਉਨ੍ਹਾਂ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜਿਨ੍ਹਾਂ ਨੂੰ ਕੋਰੋਨਵਾਇਰਸ ਮਹਾਂਮਾਰੀ ਦੌਰਾਨ ਅਤਿਅੰਤ ਮੁਸ਼ਕਲ ਹਲਾਤਾਂ ਕਾਰਣ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਿੱਖ ਕਮਿਊਨਟੀ ਕੰਨੇਕਸ਼ਨਸ ਉਹਨਾਂ ਸੰਸਥਾਵਾਂ ਵਿਚੋਂ ਇਕ ਹੈ ਜਿਸ ਨਾਲ ਰੈੱਡ ਕਰਾਸ ਨੇ ਇਸ ਪ੍ਰੋਗਰਾਮ ਵਿੱਚ ਸਾਂਝੇਦਾਰੀ ਕੀਤੀ ਹੈ, ਤਾਂ ਜੋ ਉਨ੍ਹਾਂ ਲੋੜਵੰਦਾਂ ਨੂੰ ਇਹ ਅਦਾਇਗੀ ਮੁਹੱਈਆ ਕਰਾਈ ਜਾ ਸਕੇ ਜਿਨ੍ਹਾਂ ਨੂੰ ਇਸ ਦੀ ਸਭ ਤੋਂ ਵੱਧ ਜ਼ਰੂਰਤ ਹੈ।ਗੁਰਿੰਦਰ ਕੌਰ, ਜੋ ਕੀ ਸਿੱਖ ਕਮਿਊਨਟੀ ਕੰਨੇਕਸ਼ਨਸ ਇੰਕ ਦੇ ਪ੍ਰਧਾਨ ਹਨ, ਨੇ ਐਸ ਬੀ ਐਸ ਪੰਜਾਬੀ ਨੂੰ ਦਸਿਆ ਕੀ ਇਹ ਵਿੱਤੀ ਸਹਾਇਤਾ ਕੇਵਲ ਵਿਕਟੋਰੀਆ ਨਿਵਾਸੀਆਂ ਲਈ ਹੈ ਅਤੇ ਇਸ ਨੂੰ ਉਹੀ ਲੋਕ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦਾ ਬੈਂਕ ਬੈਲੈਂਸ 1,000 ਡਾਲਰ ਤੋਂ ਘੱਟ ਹੈ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਕੋਈ ਹੋਰ ਵਿੱਤੀ ਸਹਾਇਤਾ ਨਹੀਂ ਮਿਲ ਰਹੀ।
Eligibility criteria laid out by Red Cross for this cash payment Source: Supplied
ਇੱਕ ਇੱਕਲਾ ਵਿਅਕਤੀ 400 ਡਾਲਰ ਤੱਕ ਪ੍ਰਾਪਤ ਕਰ ਸਕਦਾ ਹੈ ਅਤੇ ਪਰਿਵਾਰਾਂ ਲਈ ਵਧੇਰੇ ਰਾਸ਼ੀ ਰਾਖਵੀਂ ਰੱਖੀ ਗਈ ਹੈ।ਇਸ ਸਬੰਧੀ ਪੂਰੀ ਗੱਲਬਾਤ ਸੁਣਨ ਲਈ ਉੱਪਰ ਫੋਟੋ ਉੱਤੇ ਦਿੱਤੇ ਆਡੀਓ ਲਿੰਕ ਉੱਤੇ ਕਲਿਕ ਕਰੋ....
Virtual meeting organised by Sikh Community Connections Inc to spread awareness about this financial assistance Source: Supplied
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।
ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।