'ਕਿਸਾਨ ਨਾਮਾ': ਭਾਰਤ 'ਚ ਕਿਸਾਨ-ਵਿਰੋਧ ਪ੍ਰਦਰਸ਼ਨ ਦੌਰਾਨ ਜਾਨਾਂ ਗੁਆਉਣ ਵਾਲ਼ੇ ਲੋਕਾਂ ਨੂੰ ਕਿਤਾਬ-ਰੂਪੀ ਸ਼ਰਧਾਂਜਲੀ

Harkirat Singh Sandhar at Punjabi University, Patiala.

Harkirat Singh Sandhar at Punjabi University, Patiala. Source: Supplied by Mr Sandhar

ਸਿਡਨੀ ਨਿਵਾਸੀ ਹਰਕੀਰਤ ਸੰਧਰ ਦੀ ਕਿਤਾਬ 'ਕਿਸਾਨ ਨਾਮਾ' ਉਨ੍ਹਾਂ 700 ਤੋਂ ਵੀ ਵੱਧ ਲੋਕਾਂ ਦੀ ਜ਼ਿੰਦਗੀ ਅਤੇ ਹਾਲਾਤਾਂ 'ਤੇ ਚਾਨਣਾ ਪਾਉਂਦੀ ਹੈ ਜਿਨ੍ਹਾਂ ਨੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਸਨ।


ਲੇਖਕ ਹਰਕੀਰਤ ਸਿੰਘ ਸੰਧਰ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਇਸ ਬਲੀਦਾਨ ਪ੍ਰਤੀ 'ਸਤਿਕਾਰ ਅਤੇ ਡੂੰਘੀ ਸ਼ਰਧਾ' ਰੱਖਦੇ ਹਨ ਜਿਸ ਕਾਰਣ ਉਨ੍ਹਾਂ ਨੇ ਇਸ ਕਿਤਾਬ ਨੂੰ ਲਿਖਣ ਦਾ ਫ਼ੈਸਲਾ ਕੀਤਾ ਸੀ।

"ਮੈਂ ਇਹਨਾਂ ਘਟਨਾਵਾਂ ਨੂੰ ਕਲਮਬੱਧ ਕਰਨਾ ਚਾਹੁੰਦਾ ਸੀ ਤਾਂ ਜੋ ਇਸ ਇਤਿਹਾਸ ਨੂੰ ਸਹੀ ਢੰਗ ਨਾਲ਼ ਦਰਸਾਇਆ ਜਾਵੇ ਅਤੇ ਇਹ ਸਮੇਂ ਦੇ ਨਾਲ ਪੇਤਲਾ ਨਾ ਪਵੇ। ਮੈਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਾਰਤ ਵਿੱਚ ਇਨ੍ਹਾਂ ਕਿਸਾਨਾਂ ਦੁਆਰਾ ਕੀਤੇ ਗਏ ਇਸ ਵੱਡੇ ਵਿਰੋਧ ਦੇ ਸਹੀ ਵੇਰਵਿਆਂ ਬਾਰੇ ਜਾਣਕਾਰੀ ਦੇਣਾ ਚਾਹੁੰਦਾ ਹਾਂ," ਉਨ੍ਹਾਂ ਕਿਹਾ।

“ਭਾਵੇਂ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ ਪਰ ਕਿਸਾਨਾਂ ਦੀ ਕਾਰਪੋਰੇਟ ਸੈਕਟਰ ਵਿਰੁੱਧ ਜਿੱਤ ਹਾਲੇ ਵੀ ਅਧੂਰੀ ਹੈ ਅਤੇ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ।"

ਸ਼੍ਰੀ ਸੰਧਰ ਨੇ ਕਿਹਾ ਕਿ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਵਿੱਚ ਬੱਚਿਆਂ ਤੋਂ ਲੈ ਕੇ ਨੱਬੇ ਸਾਲ ਤੱਕ ਦੇ ਬਜ਼ੁਰਗ ਸ਼ਾਮਲ ਸਨ।

"ਇਨ੍ਹਾਂ ਲੋਕਾਂ ਨੇ ਸਾਡੇ ਸਾਰਿਆਂ ਦੇ ਜੀਵਨ ਨੂੰ ਗੌਰਵਮਈ ਬਣਾਉਣ ਲਈ ਇਹ ਸਰਵਉੱਚ ਬਲੀਦਾਨ ਦਿੱਤਾ ਹੈ। ਇਸ ਲਈ ਸਾਨੂੰ ਉਨ੍ਹਾਂ ਦੀ ਉਨ੍ਹਾਂ ਦੇ ਪਰਿਵਾਰਾਂ ਦੀ ਕਦਰ ਕਰਨੀ ਚਾਹੀਦੀ ਹੈ।”

ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 

Share