ਕਰਤਾਰਪੁਰ ਦੇ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਵੱਲੋਂ ਕੀਤੀ ਇੱਕ ਪਾਰਟੀ ਦੀ ਕਥਿਤ ਵੀਡੀਓ ਸਾਮਣੇ ਆਉਣ ਪਿੱਛੋਂ ਸਬੰਧਿਤ ਅਧਿਕਾਰੀਆਂ ਨੇ ਇਸ ਰਿਪੋਰਟ ਨੂੰ ਖਾਰਜ ਕੀਤਾ ਹੈ ਕਿ ਉਥੇ ਸ਼ਰਾਬ ਅਤੇ ਮਾਸਾਹਾਰੀ ਭੋਜਨ ਦਾ ਸੇਵਨ ਕੀਤਾ ਗਿਆ ਸੀ।
ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਡਿਨਰ ਰਿਸੈਪਸ਼ਨ ਗੁਰਦੁਆਰਾ ਦਰਬਾਰ ਸਾਹਿਬ ਤੋਂ ਲਗਭਗ ਦੋ ਕਿਲੋਮੀਟਰ ਦੂਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀਐਮਯੂ) ਕੰਪਲੈਕਸ ਵਿੱਚ ਆਯੋਜਿਤ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਕਾਰੀਡੋਰ ਇੱਕ ਵੀਜ਼ਾ-ਮੁਕਤ ਸਰਹੱਦੀ ਲਾਂਘਾ ਹੈ ਜੋ ਕਰਤਾਰਪੁਰ, ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਤਕਰੀਬਨ 4.7 ਕਿਲੋਮੀਟਰ ਦਾ ਇਹ ਕੋਰੀਡੋਰ ਨਵੰਬਰ 2019 ਵਿੱਚ ਖੋਲ੍ਹਿਆ ਗਿਆ ਸੀ।
ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਰਿਪੋਰਟ ਸੁਣੋ.....