ਪਾਕਿਸਤਾਨ ਡਾਇਰੀ: ਮਰੀਅਮ ਨਵਾਜ਼ ਬਣੀ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ
Maryam Nawaz, newly elected lawmaker and candidate for Chief Minister of Pakistan's Punjab province, arrives to attend provincial assembly session, in Lahore, Pakistan, Monday, Feb. 26, 2024 Source: AP / K.M. Chaudary/AP/AAP Image
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਹ ਅਹੁਦਾ ਸੰਭਾਲਣ ਦੇ ਨਾਲ ਹੀ ਉਹ ਪਾਕਿਸਤਾਨ ਦੇ ਇਤਿਹਾਸ ਵਿੱਚ ਕਿਸੇ ਵੀ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਏ ਹਨ। ਮਰੀਅਮ ਨਵਾਜ਼ ਵਲੋਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਪੰਜਾਬ ਅਸੈਂਬਲੀ ’ਚ ਮੁੱਖ ਮੰਤਰੀ ਦੀ ਚੋਣ ਦੀ ਕਾਰਵਾਈ ਦਾ ਇਮਰਾਨ ਖਾਨ ਦੀ ਨਵੀਂ ਸਿਆਸੀ ਪਾਰਟੀ ਸੁੰਨੀ ਇਤੇਹਾਦ ਕੌਂਸਲ ਮੈਂਬਰਾਂ ਵਲੋਂ ਬਾਈਕਾਟ ਕਰ ਦਿੱਤਾ ਗਿਆ। ਹੋਰ ਵੇਰਵੇ ਲਈ ਸੁਣੋ ਇਹ ਖਾਸ ਰਿਪੋਰਟ...
Share