ਖ਼ਬਰਨਾਮਾ : ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਜਸਟਿਨ ਟਰੂਡੋ ਦੀ ਕੀਤੀ ਪ੍ਰਸ਼ੰਸਾ

ANTHONY ALBANESE ASEAN INDONESIA

Prime Minister Anthony Albanese meets with Canada’s Prime Minister Justin Trudeau for a bilateral meeting in Jakarta for The Association of Southeast Asian Nations ASEAN Summit in Indonesia, Wednesday, September 6, 2023. (AAP Image/Mick Tsikas) NO ARCHIVING Credit: MICK TSIKAS/AAPIMAGE

ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਜਸਟਿਨ ਟਰੂਡੋ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਆਸਟ੍ਰੇਲੀਆ ਦਾ ਨਿਜੀ ਮਿੱਤਰ ਅਤੇ ਦੋਸਤ ਦੱਸਿਆ ਹੈ। ਸ਼੍ਰੀ ਅਲਬਨੀਜ਼ੀ ਨੇ ਕਿਹਾ ਕਿ ਸ਼੍ਰੀਮਾਨ ਟਰੂਡੋ ਨੇ ਸਾਲਾਂ ਦੌਰਾਨ ਵੱਖ-ਵੱਖ ਆਸਟ੍ਰੇਲੀਆਈ ਸਰਕਾਰਾਂ ਨਾਲ ਮਿਲ ਕੇ ਕੰਮ ਕੀਤਾ। ਕਾਬਲੇਗੌਰ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੌਂ ਸਾਲਾਂ ਤੱਕ ਅਹੁਦੇ 'ਤੇ ਰਹਿਣ ਤੋਂ ਬਾਅਦ ਸੱਤਾਧਾਰੀ ਲਿਬਰਲ ਪਾਰਟੀ ਦੇ ਨੇਤਾ ਵਜੋਂ ਆਪਣਾ ਅਸਤੀਫ਼ਾ ਦੇ ਰਹੇ ਹਨ, ਪਰ ਜਦੋਂ ਤੱਕ ਪਾਰਟੀ ਵੱਲੋਂ ਉਨ੍ਹਾਂ ਦੀ ਥਾਂ ’ਤੇ ਕੋਈ ਨਵਾਂ ਨੇਤਾ ਨਹੀਂ ਚੁਣ ਲਿਆ ਜਾਂਦਾ, ਤਦ ਤੱਕ ਉਹ ਆਪਣੇ ਅਹੁਦੇ ’ਤੇ ਬਣੇ ਰਹਿਣਗੇ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share