ਇਮਰਾਨ ਖ਼ਾਨ ਦੀ ਸਿਆਸੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਬੁਲਾਰੇ ਜ਼ੁਲਫ਼ਿਕਾਰ ਬੁਖਾਰੀ ਦਾ ਕਹਿਣਾ ਹੈ ਕਿ ਮਹੀਨਿਆਂ ਵਿੱਚ ਹੋਈ ਇਸ ਸਭ ਤੋਂ ਭੈੜੀ ਸਿਆਸੀ ਹਿੰਸਾ ਵਿੱਚ ਦੋ ਪ੍ਰਦਰਸ਼ਨਕਾਰੀ ਵੀ ਮਾਰੇ ਗਏ ਅਤੇ 30 ਜ਼ਖ਼ਮੀ ਹੋ ਗਏ ਹਨ।
ਪ੍ਰਦਰਸ਼ਨਾਂ ਦੌਰਾਨ ਮਰਨ ਵਾਲਿਆਂ ਵਿੱਚ ਚਾਰ ਸੁਰੱਖਿਆ ਕਰਮਚਾਰੀ ਸ਼ਾਮਲ ਹਨ।
ਪੀ-ਟੀ-ਆਈ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿਛਲੇ ਸਾਲ ਅਗਸਤ ਤੋਂ ਜੇਲ੍ਹ ਵਿੱਚ ਬੰਦ ਸ੍ਰੀ ਖਾਨ ਦੀ ਰਿਹਾਈ ਤੱਕ ਰੈੱਡ ਜ਼ੋਨ ਵਿੱਚ ਧਰਨਾ ਦੇਣ ਦੀ ਯੋਜਨਾ ਬਣਾਈ ਸੀ।
ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਈ ਅਤੇ ਸਰਕਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।