ਪੰਜਾਬੀ ਡਾਇਰੀ : ਲੋਕ ਸਭਾ ਚੋਣਾ ਲਈ ਕਾਂਗਰਸ-ਆਪ ਗੱਠਜੋੜ ’ਤੇ ਲੱਗੀ ਬਰੇਕ
NEW DELHI, INDIA - MARCH 31: Congress leader Rahul Gandhi and Punjab CM Bhagwant Mann during I.N.D.I.A. bloc's 'Loktantra Bachao' rally at the Ramlila ground, on March 31, 2024 in New Delhi, India. Credit: Hindustan Times/Sipa USA/AAP Image
ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗੱਠਜੋੜ ਹੋਣ ’ਤੇ ਮੁੜ ਵਿਚਾਰ ਹੋਣ ਦੀ ਚਰਚਾ ਨੂੰ ਬਰੇਕ ਲੱਗ ਗਈ ਹੈ। ਐਤਵਾਰ ਨੂੰ ਦਿੱਲੀ ਵਿੱਚ ‘ਇੰਡੀਆ ਬਲਾਕ’ ਦੀ ਰੈਲੀ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਇਕੱਠੇ ਹੋ ਕੇ ਚੋਣਾਂ ਲੜਨ ਦੇ ਦਿੱਤੇ ਮਸ਼ਵਰੇ ਤੋਂ ਪੰਜਾਬ ਵਿੱਚ ‘ਆਪ’ ਤੇ ਕਾਂਗਰਸ ਵਿਚਾਲੇ ਗੱਠਜੋੜ ਹੋਣ ਦੀ ਸੰਭਾਵਨਾ ਪੈਦਾ ਹੋਣ ’ਤੇ ਚਰਚੇ ਜ਼ੋਰ ਫੜ ਗਏ ਸਨ। ਪਰ ਅਹਿਮ ਸੂਤਰਾਂ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਰੈਲੀ ਤੋਂ ਬਾਅਦ ਪਾਰਟੀ ਅੰਦਰ ਇਹ ਸਾਫ਼ ਕਰ ਦਿੱਤਾ ਹੈ ਕਿ ‘ਆਪ’ ਪੰਜਾਬ ਵਿੱਚ ਇਕੱਲੇ ਚੋਣਾਂ ਲੜੇਗੀ ਅਤੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...
Share