ਪੰਜਾਬੀ ਡਾਇਰੀ : ਕਿਸਾਨਾਂ ਵੱਲੋਂ ਰੇਲ ਪਟੜੀਆਂ ’ਤੇ ਧਰਨੇ, ਮੁਸਾਫਰ ਹੋਏ ਖੱਜਲ ਖੁਆਰ
File photo of farmers protest in Punjab Source: Twitter
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਐਤਵਾਰ ਨੂੰ ਪੰਜਾਬ ਵਿੱਚ 75 ਥਾਵਾਂ ’ਤੇ ਰੇਲ ਗੱਡੀਆਂ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਬਜ਼ੁਰਗਾਂ ਤੇ ਕਿਸਾਨ ਬੀਬੀਆਂ ਨੇ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਰੇਲ ਪਟੜੀਆਂ ’ਤੇ ਧਰਨੇ ਦਿੱਤੇ। ਕੁਝ ਥਾਈਂ ਪਟੜੀਆਂ ਦਾ ਘਿਰਾਓ ਕਰਨ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਓਧਰ ਇਨਾਂ ਧਰਨਿਆਂ ਦੇ ਚਲਦੇ ਦਰਜਨਾਂ ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਆਮ ਲੋਕਾਂ ਨੂੰ ਇੱਕ ਤੋਂ ਦੂਜੀ ਥਾਂ ’ਤੇ ਜਾਣ ਲਈ ਖੱਜਲ-ਖੁਆਰ ਹੋਣਾ ਪਿਆ। ਇਹ ਅਤੇ ਪੰਜਾਬ ਦੀਆਂ ਹੋਰ ਖਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ...
Share