ਪੰਜਾਬੀ ਡਾਇਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋੋਹਿਤ ਨੇ ਦਿੱਤਾ ਅਸਤੀਫਾ
Credit: Raj
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨੀਂ ਆਪਣੇ ਅਹਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੂੰ ਭੇਜੇੇ ਪੱਤਰ ਵਿੱਚ ਸ੍ਰੀ ਪੁਰੋਹਿਤ ਨੇ ਅਸਤੀਫੇ ਬਾਰੇ ਕੁਝ ਮਜਬੂਰੀਆਂ ਅਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਸਨ ਅਤੇ ਉਨ੍ਹਾਂ ਨੇ ਦੋਵਾਂ ਅਹੁਦਿਆਂ ਤੋਂ ਤਿਆਗ ਪੱਤਰ ਦੇ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟਕਰਾਅ ਵਾਲੀਆਂ ਘਟਨਾਵਾਂ ਕਾਰਨ ਰਾਜਪਾਲ ਵਜੋਂ ਸ੍ਰੀ ਪੁਰੋਹਿਤ ਦਾ ਕਾਰਜਕਾਲ ਹਮੇਸ਼ਾ ਸੁਰਖੀਆਂ ਵਿੱਚ ਰਿਹਾ ਸੀ।ਯਾਦ ਰਹੇ ਕਿ ਬਨਵਾਰੀ ਲਾਲ ਪੁਰੋਹਿਤ ਨੇ 1 ਸਤੰਬਰ 2021 ਨੂੰ ਇਹ ਅਹੁਦਾ ਸੰਭਾਲਿਆ ਸੀ।
Share