ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਡਾ. ਸੁਰਜੀਤ ਪਾਤਰ ਦੀ ਯਾਦ ਵਿੱਚ ਸ਼ੁਰੂ ਹੋਵੇਗਾ ‘ਪਾਤਰ ਐਵਾਰਡ’
ਡਾਕਟਰ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੀ ਤਸਵੀਰ। Credit: Supplied by Prof. Gurbhajan Gill
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਮਰਹੂਮ ਪੰਜਾਬੀ ਸ਼ਾਇਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੀ ਯਾਦ ’ਚ ‘ਪਾਤਰ ਐਵਾਰਡ’ ਸ਼ੁਰੂ ਕੀਤਾ ਜਾਵੇਗਾ ਜੋ ਕਿ ਹਰ ਵਰ੍ਹੇ ਉਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਭਾਸ਼ਾ ਵਿਭਾਗ ਵਲੋਂ ਇਸ ਐਵਾਰਡ ਦੀ ਅਗਵਾਈ ਕੀਤੀ ਜਾਵੇਗੀ ਜਿਸ ਤਹਿਤ ਇੱਕ ਲੱਖ ਰੁਪਏ ਅਤੇ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਜਾਵੇਗਾ। ਯਾਦ ਰਹੇ ਕਿ ਡਾ. ਸੁਰਜੀਤ ਪਾਤਰ ਦਾ ਬੀਤੀ 11 ਮਈ ਨੂੰ ਦੇਹਾਂਤ ਹੋ ਗਿਆ ਸੀ। ਸਰਕਾਰੀ ਸਨਮਾਨ ਨਾਲ ਨਿਭਾਈਆਂ ਉਨ੍ਹਾਂ ਦੀਆਂ ਆਖਰੀ ਰਸਮਾਂ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਨਾਮਵਰ ਹਸਤੀਆਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੀਆਂ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....
Share