ਪੰਜਾਬੀ ਡਾਇਰੀ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
Credit: Election Commission of India
ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ ਦੇਸ਼ ਭਰ ’ਚ 7 ਗੇੜਾਂ ਵਿੱਚ ਚੋਣ ਪ੍ਰੋਗਰਾਮ ਮੁਕੰਮਲ ਹੋਵੇਗਾ। ਵੋਟਾਂ ਪੈਣ ਦੀ ਪ੍ਰਕ੍ਰਿਆ 19 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ। ਉਸ ਮਗਰੋਂ 26 ਅਪਰੈਲ, 7 ਮਈ, 13 ਮਈ, 20 ਮਈ, 25 ਮਈ ਅਤੇ ਪਹਿਲੀ ਜੂਨ ਨੂੰ ਵੱਖ-ਵੱਖ ਗੇੜਾਂ ਤਹਿਤ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ 4 ਜੂਨ ਨੂੰ ਇੱਕੋ ਦਿਨ ਹੀ ਐਲਾਨੇ ਜਾਣਗੇ। ਪੰਜਾਬ ਦੀਆਂ 13, ਹਿਮਾਚਲ ਪ੍ਰਦੇਸ਼ ਦੀਆਂ ਚਾਰ ਸੀਟਾਂ ਅਤੇ ਯੂਟੀ ਚੰਡੀਗੜ੍ਹ ’ਚ ਇਕੋ ਗੇੜ ’ਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕਰੀਬ 97 ਕਰੋੜ ਰਜਿਸਟਰਡ ਵੋਟਰ ਹਨ ਜਿਨ੍ਹਾਂ ’ਚੋਂ 47.1 ਕਰੋੜ ਮਹਿਲਾ ਵੋਟਰ ਹਨ।
Share