ਪੰਜਾਬੀ ਡਾਇਰੀ : ਪੰਜਾਬ ਵਿੱਚ ਦੁਬਾਰਾ ਚੱਲੇਗੀ ‘ਪਾਣੀ ਵਾਲੀ ਬੱਸ’

Water Bus Punjab

ਅਕਾਲੀ-ਭਾਜਪਾ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਪਾਣੀ ਵਾਲੀ ਬੱਸ ਦੀ ਤਸਵੀਰ। Credit: SBS

ਪੰਜਾਬ ਸਰਕਾਰ ਜਲਦੀ ਹੀ ਰਣਜੀਤ ਸਾਗਰ ਝੀਲ ’ਚ ਪਾਣੀ ਵਾਲੀ ਬੱਸ ਚਲਾਉਣ ਜਾ ਰਹੀ ਹੈ।ਮੁੱਖ ਸਕੱਤਰ ਦੀ ਅਗਵਾਈ ਹੇਠ ਪਿਛਲੇ ਦਿਨੀਂ ਉੱਚ ਪੱਧਰੀ ਮੀਟਿੰਗ ਹੋਈ ਸੀ, ਜਿਸ ’ਚ ਸੈਰ-ਸਪਾਟਾ ਵਿਭਾਗ, ਟਰਾਂਸਪੋਰਟ ਵਿਭਾਗ ਸਮੇਤ ਹੋਰ ਕਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ ਸਨ। ਇਸੇ ਮੀਟਿੰਗ ਦੌਰਾਨ ਜਲ-ਬੱਸ ਚਲਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਗਈ। ਇਸ ਮਗਰੋਂ ਸੈਰ-ਸਪਾਟਾ ਵਿਭਾਗ ਨੇ ਹਰੀਕੇ ਵਿਖੇ ਖੜ੍ਹੀ ਜਲ-ਬੱਸ ਦੀ ਚੈਕਿੰਗ ਕਰਵਾਈ ਹੈ। ਕਾਬਿਲੇਗੌਰ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਨਵਰੀ 2015 ’ਚ ਜਲ ਬੱਸ ਚਲਾਉਣ ਦਾ ਐਲ਼ਾਨ ਕੀਤਾ ਸੀ ਤਾਂ ਵਿਰੋਧੀ ਧਿਰਾਂ ਨੇ ਇਸ ਦਾ ਮਜ਼ਾਕ ਉਡਾਇਆ ਸੀ। ਦਸਬੰਰ 2016 ’ਚ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਹਰੀਕੇ ਵੈੱਟਲੈਂਡ ’ਚ ਇਹ ਬੱਸ ਚਲਾਈ ਸੀ ਅਤੇ ਸੁਖਬੀਰ ਸਿੰਘ ਬਾਦਲ ਨੇ ਇਸ ਦਾ ਉਦਘਾਟਨ ਕੀਤਾ ਸੀ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share