ਸਿੱਖਿਆ ਮੰਤਰੀ ਜੇਸਨ ਕਲੇਰ ਨੇ ਘੋਸ਼ਣਾ ਕੀਤੀ ਹੈ ਕਿ ਅਗਲੇ ਸਾਲ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰ ਦਿੱਤੀ ਜਾਵੇਗੀ।
ਕੁੱਲ ਮਿਲਾ ਕੇ 2025 ਵਿੱਚ 270,000 ਵਿਦਿਆਰਥੀ ਆਸਟ੍ਰੇਲੀਆ ਵਿੱਚ ਪੜ੍ਹਾਈ ਸ਼ੁਰੂ ਕਰਨ ਦੇ ਯੋਗ ਹੋਣਗੇ।
2023 ਦੇ ਪੱਧਰਾਂ ਦੇ ਸਮਾਨ, ਜਨਤਕ ਤੌਰ 'ਤੇ ਫੰਡ ਪ੍ਰਾਪਤ ਯੂਨੀਵਰਸਿਟੀਆਂ ਵਿੱਚ 145,000 ਸਥਾਨ ਉਪਲਬਧ ਹੋਣਗੇ, ਜਦੋਂ ਕਿ ਵੋਕੇਸ਼ਨਲ ਸਿੱਖਿਆ ਖੇਤਰ ਵਿੱਚ ਪਿੱਛਲੇ ਪੱਧਰਾਂ ਦੇ ਮੁਕਾਬਲੇ 20 ਪ੍ਰਤੀਸ਼ਤ ਦੀ ਕਮੀ ਦੇਖਣ ਨੂੰ ਮਿਲੇਗੀ, ਜਿੱਥੇ ਕਿ ਸਿਰਫ 95,000 ਸਥਾਨ ਉਪਲਬਧ ਹੋਣਗੇ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ।