ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਹਾਲੇ ਵੀ ਜਾਰੀ

What has sparked the massive farmers protest in India amidst the coronavirus pandemic?

Farmers shout slogans while burning an effigy during a protest against the recent passing of agriculture reform bills in the Parliament Source: Getty Images

ਭਾਰਤ ਦੇ ਕਈ ਰਾਜਾਂ ਦੇ ਕਿਸਾਨ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਜਿਥੇ ਸਰਕਾਰ ਦਾ ਕਹਿਣਾ ਹੈ ਕਿ ਇਹ ਬਿੱਲ ਖੇਤੀ ਸੈਕਟਰ ਵਿੱਚ ਵਿਕਾਸ ਦਰ ਨੂੰ ਵਧਾਉਣ ਵਿੱਚ ਸਹਾਇਤਾ ਕਰਨਗੇ, ਉਥੇ ਹੀ ਆਲੋਚਕਾਂ ਦਾ ਕਹਿਣਾ ਹੈ ਕਿ ਇਸ ਨਾਲ ਵੱਡੀਆਂ ਕਾਰਪੋਰੇਸ਼ਨਾਂ ਦੁਆਰਾ ਕਿਸਾਨਾਂ ਦਾ ਸ਼ੋਸ਼ਣ ਕੀਤਾ ਜਾ ਸਕਦਾ ਹੈ।


ਪਿਛਲੇ ਮਹੀਨੇ, ਭਾਰਤ ਦੀ ਸੰਸਦ ਨੇ ਖੇਤੀਬਾੜੀ ਵਪਾਰ ਵਿੱਚ ਤਬਦੀਲੀ ਲਿਆਉਣ ਦੇ ਉਦੇਸ਼ ਨਾਲ ਤਿੰਨ ਵਿਵਾਦਪੂਰਨ ਖੇਤੀ ਬਿੱਲ ਪਾਸ ਕੀਤੇ ਜਿਨ੍ਹਾਂ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੁਆਰਾ ਦਸਤਖਤ ਕਰਕੇ ਕਾਨੂੰਨ ਬਣਾ ਦਿੱਤਾ ਗਿਆ।  


 ਮੁੱਖ ਗੱਲਾਂ:

  • ਪੰਜਾਬ, ਹਰਿਆਣਾ ਅਤੇ ਕਈ ਹੋਰ ਰਾਜਾਂ ਦੇ ਕਿਸਾਨ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨਾਂ ਖੇਤੀ ਬਿੱਲਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। 
  • ਭਾਰਤ ਦੀ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਹ ਬਿੱਲ ਖੇਤੀ ਸੈਕਟਰ ਵਿੱਚ ਵਿਕਾਸ ਦਰ ਨੂੰ ਵਧਾਉਣ ਵਿੱਚ ਸਹਾਇਤਾ ਕਰਨਗੇ। 
  • ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਣੇ ਕਈ ਹੋਰ ਰਾਜਨੀਤਿਕ ਪਾਰਟੀਆਂ ਖੇਤੀਬਾੜੀ ਸੁਧਾਰ ਬਿੱਲਾਂ ਦਾ ਵਿਰੋਧ ਕਰਦੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਵੀ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਇਨ੍ਹਾਂ ਤਬਦੀਲੀਆਂ ਨਾਲ ਕਿਸਾਨਾਂ ਨੂੰ ਫਾਇਦਾ ਹੋਏਗਾ, ਕਿਉਂਕਿ ਇਹ ਕਾਨੂੰਨ ਕਿਸਾਨਾਂ ਨੂੰ ਉਤਪਾਦਨ ਤੋਂ ਪਹਿਲਾਂ ਖੇਤੀਬਾੜੀ ਉਤਪਾਦਾਂ ਦੀ ਵਿਕਰੀ ਲਈ ਨਿੱਜੀ ਕੰਪਨੀਆਂ ਨਾਲ ਖੇਤੀ ਸਮਝੌਤਿਆਂ' ਕਰਨ ਦੇ ਨਾਲ-ਨਾਲ ਸੂਚਿਤ ਅਨਾਜ ਮੰਡੀਆਂ ਦੇ ਬਾਹਰ ਉਨ੍ਹਾਂ ਦੀ ਪੈਦਾਵਾਰ ਦਾ ਵਪਾਰ ਕਰਨ ਦੀ ਆਜ਼ਾਦੀ ਦੇਣਗੇ।
Prime Minister Narendra Modi
Prime Minister Narendra Modi Source: AAP

ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਪਾਰਟੀਆਂ ਦਾ ਦਾਅਵਾ ਹੈ ਕਿ ਨਵੇਂ ਕਾਨੂੰਨ ਨਾ ਸਿਰਫ ਐਮਐਸਪੀ (ਘੱਟੋ ਘੱਟ ਸਮਰਥਨ ਮੁੱਲ) ਅਤੇ ਰਵਾਇਤੀ ਅਨਾਜ ਮੰਡੀ ਪ੍ਰਣਾਲੀ (ਏਪੀਐਮਸੀ- ਖੇਤੀਬਾੜੀ ਪੈਦਾਵਾਰ ਮਾਰਕੀਟ ਕਮੇਟੀ) ਨੂੰ ਨਸ਼ਟ ਕਰਨਗੇ, ਬਲਕਿ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਾਉਣਗੇ।

ਭਾਰਤ ਦੀ ਕੇਂਦਰ ਸਰਕਾਰ ਦੇ ਅਨੁਸਾਰ, ਇਹ ਕਾਨੂੰਨ ਨਿੱਜੀ ਕੰਪਨੀਆਂ ਦੇ ਨਿਵੇਸ਼ ਰਾਹੀਂ ਖੇਤੀਬਾੜੀ ਸੈਕਟਰ ਦੇ ਵਿਕਾਸ ਨੂੰ ਤੇਜ਼ ਕਰਨ ਵਿੱਚ ਸਹਾਇਤਾ ਕਰਨਗੇ ਤਾਂ ਜੋ ਦੋਵਾਂ ਕੌਮੀ ਅਤੇ ਗਲੋਬਲ ਬਾਜ਼ਾਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਸਪਲਾਈ ਚੇਨ ਦਾ ਨਿਰਮਾਣ ਕੀਤਾ ਜਾ ਸਕੇ।
ਮੈਲਬਰਨ ਵਿੱਚ ਇੱਕ ਲਾਅ ਫਰਮ ਚਲਾਕ ਸ਼੍ਰੀ ਮਨਜੋਤ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਨਵੇਂ ਬਿੱਲਾਂ ਨੂੰ ਸੰਖੇਪ ਵਿਚ ਪੜ੍ਹਿਆ ਹੈ ਅਤੇ  ਉਨ੍ਹਾਂ ਦਾ ਮੰਨਣਾ ਹੈ ਕਿ ਇਹ ਭਾਰਤ ਸਰਕਾਰ ਦਾ ਇਕ ਬਹੁਤ ਹੀ ਸ਼ਿਲਾਘਾ ਯੋਗ ਕਦਮ ਹੈ।
What sparked a huge protest in India in the middle of the pandemic
Manjot Singh Source: Supplied
“ਮੈਂ ਸਾਰੇ ਬਿੱਲਾਂ ਨੂੰ ਪੜ੍ਹਿਆ ਹੈ ਅਤੇ ਖੇਤੀਬਾੜੀ ਸੈਕਟਰ ਦੇ ਪਿਛਲੇ ਕਾਨੂੰਨਾਂ 'ਤੇ ਵੀ ਨਜ਼ਰ ਮਾਰੀ ਹੈ। ਇਹ ਭਾਰਤ ਸਰਕਾਰ ਦੁਆਰਾ ਚੁੱਕੇ ਗਏ ਸਭ ਤੋਂ ਉੱਤਮ ਕਦਮਾਂ ਵਿਚੋਂ ਇਕ ਹੈ ਅਤੇ ਕਿਸਾਨ, ਖਪਤਕਾਰ ਅਤੇ ਵਪਾਰੀ ਸਭ ਨੂੰ ਲਾਭ ਹੋਵੇਗਾ,”

ਉਹ ਅੱਗੇ ਕਿਹਾ, “ਪਹਿਲਾਂ ਅਨਾਜ ਮੰਡੀਆਂ ਕਿ ਐਫਸੀਆਈ (ਫੂਡ ਕਾਰਪੋਰੇਸ਼ਨ ਆਫ ਇੰਡੀਆ) ਨਾਲ ਜੁੜੀਆਂ ਹੋਈਆਂ ਹਨ, ਖੇਤੀਬਾੜੀ ਦੇ ਵਪਾਰ 'ਤੇ ਰਾਜ ਕਰ ਰਹੀਆਂ ਸਨ, ਪਰ ਨਵੇਂ ਕਾਨੂੰਨਾਂ ਨੇ ਕਿਸਾਨਾਂ ਨੂੰ ਵੱਡੇ ਪੱਧਰ ਤੇ ਵਿਚ ਆਪਣੇ ਆਪ ਨੂੰ ਸਥਾਪਤ ਕਰਨ ਦਾ ਮੌਕਾ ਦਿੱਤਾ ਹੈ।"

ਜਿਥੇ ਸਰਕਾਰ ਦਾ ਕਹਿਣਾ ਹੈ ਕਿ ਇਹ ਬਿੱਲ ਖੇਤੀ ਸੈਕਟਰ ਵਿੱਚ ਵਿਕਾਸ ਦਰ ਨੂੰ ਵਧਾਉਣ ਵਿੱਚ ਸਹਾਇਤਾ ਕਰਨਗੇ, ਉਥੇ ਹੀ ਕਿਸਾਨ ਜਥੇਬੰਦੀਆਂ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਇਹਨਾਂ ਨਵੇਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਵੱਡੀਆਂ ਕੰਪਨੀਆਂ ਖੇਤੀ ਉਦਯੋਗ ਨੂੰ ਆਪਣੇ ਕਬਜ਼ੇ ਵਿਚ ਕਰ ਲੈਣਗੀਆਂ ਜਿਸ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਭਾਰੀ ਨੁਕਸਾਨ ਪਹੁੰਚੇਗਾ।
What has sparked the massive farmers protest in India amidst the coronavirus pandemic?
Bhartiya Kisan Union Ekta (Sidhupur) members raise slogans during a protest against farm bills Source: AAP
ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਪੰਜਾਬ ਇਕਾਈ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਐਸ ਬੀ ਐਸ ਪੰਜਾਬੀ ਨੂੰ ਕਿਹਾ, “ਸਰਕਾਰ ਕਾਰਪੋਰੇਟ ਸੈਕਟਰ ਨੂੰ ਸਾਰੀਆਂ ਸ਼ਕਤੀਆਂ ਦੇ ਕੇ ਕਿਸਾਨਾਂ ਨਾਲ ਹੇਰਾਫੇਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਕ ਵਾਰ ਜਦੋਂ ਨਿੱਜੀ ਅਨਾਜ ਮੰਡੀਆਂ ਸਥਾਪਤ ਹੋ ਗਈਆਂ ਤਾਂ ਰਵਾਇਤੀ ਅਨਾਜ ਮੰਡੀਆਂ ਇਤਿਹਾਸ ਬਣ ਜਾਣਗੀਆਂ। ਕਿਸਾਨਾਂ ਨੂੰ ਕਾਰਪੋਰੇਸ਼ਨਾਂ ਅਤੇ ਨਿੱਜੀ ਫਰਮਾਂ 'ਤੇ ਨਿਰਭਰ ਕਰਨਾ ਪਏਗਾ,”
Bhartiya Kisan Union (BKU) Punjab Unit President Balbir Singh Rajewal
Bhartiya Kisan Union (BKU) Punjab Unit President Balbir Singh Rajewal Source: Supplied
ਸ਼੍ਰੀ ਰਾਜੇਵਾਲ ਨੇ ਐਸ ਬੀ ਐਸ ਪੰਜਾਬੀ ਨੂੰ ਕਿਹਾ ਕਿ,“ਅਸੀਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਨਵੇਂ ਬਿੱਲਾਂ ਨੂੰ ਵਾਪਿਸ ਦੀ ਮੰਗ ਕਰ ਰਹੇ ਹਾਂ।”

“ਨਵੇਂ ਬਿੱਲ ਨਾ ਸਿਰਫ ਸਾਡੇ ਖੇਤੀਬਾੜੀ ਉਦਯੋਗ ਲਈ ਖ਼ਤਰਾ ਹਨ, ਬਲਕਿ ਸਾਡੀ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ, ਲੱਖਾਂ ਮਜ਼ਦੂਰਾਂ, ਕਮਿਸ਼ਨ ਏਜੰਟਾਂ, ਮੁਨੀਮਾਂ, ਲੋਡਰਾਂ, ਟਰਾਂਸਪੋਰਟਰਾਂ, ਆਦਿ ਦੀ ਰੋਜ਼ੀ ਰੋਟੀ ਅਤੇ ਜੀਵਣ ਨੂੰ ਖੋਹਣ ਵਾਲੇ ਹਨ।”
Farmers shout slogans against Indian Prime Minister Narendra Modi's government during a nationwide farmers' strike following the recent passing of agriculture bills
Farmers demanding the rollback the three farm bills during a protest Source: Getty Images
ਮੈਲਬੌਰਨ ਵਿਚ ਰਹਿਣ ਵਾਲੇ ਭਾਰਤੀ ਭਾਈਚਾਰੇ ਦੇ ਇਕ ਸਮਾਜ ਸੇਵੀ ਅਜੀਤ ਸਿੰਘ ਚੌਹਾਨ, ਜੋ ਕਿ ਸਿੱਧੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ ਕੰਮ ਕਰ ਰਹੇ ਹਨ, ਦਾ ਕਹਿਣਾ ਹੈ ਕਿ ਸਰਕਾਰ ਨੇ ਸਥਾਨਕ ਭਾਈਚਾਰੇ ਜਾਂ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਕਿਸਾਨਾਂ ਲਈ ਸਹੀ ਪੱਧਰ ਦੀ ਜਾਣਕਾਰੀ ਜਾਰੀ ਨਹੀਂ ਕੀਤੀ ਹੈ ਤਾਂ ਜੋ ਉਹ ਖੇਤੀਬਾੜੀ ਉਦਯੋਗ 'ਤੇ ਇਨ੍ਹਾਂ ਬਿਲਾਂ ਦੇ ਪ੍ਰਭਾਵ ਨੂੰ ਸਮਝ ਸਕਣ। 
Ajit Singh Chauhan, a community ambassador of Indian community and a social worker in Melbourne
Ajit Singh Chauhan, a community ambassador of Indian community and a social worker in Melbourne Source: Supplied
ਉਨ੍ਹਾਂ ਕਿਹਾ “ਜਿੱਥੋਂ ਤੱਕ ਮੈਨੂੰ ਪਤਾ ਹੈ, ਪੰਜਾਬੀ ਭਾਈਚਾਰਾ ਜਾਗਰੂਕਤਾ ਦੀ ਘਾਟ ਕਾਰਨ ਅਜਿਹੇ ਬਿੱਲਾਂ ਲਈ ਤਿਆਰ ਨਹੀਂ ਹੈ। ਭਾਰਤ ਵਿਚ ਬਹੁਤ ਸਾਰੇ ਕਿਸਾਨ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਹਨ ਅਤੇ ਇਨ੍ਹਾਂ ਬਿੱਲਾਂ ਕਾਰਨ ਖੇਤੀ ਉਦਯੋਗ 'ਤੇ ਪੈਣ ਵਾਲੇ ਪ੍ਰਭਾਵ ਦੀ ਸਮਝ ਤੋਂ ਵਾਂਝੇ ਹਨ।

"ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਹਨਾਂ ਬਿੱਲਾਂ ਵਿੱਚ ਭਾਈਚਾਰੇ ਦੀਆਂ ਲੋੜਾਂ ਅਤੇ ਸੁਝਾਵਾਂ ਅਨੁਸਾਰ ਸੋਧ ਕਰਨ ਕੋਸ਼ਿਸ਼ ਕਰੇ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। 

ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।

ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।

ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।

ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ 63 ਭਾਸ਼ਾਵਾਂ ਵਿੱਚ  ਉੱਤੇ ਉਪਲੱਬਧ ਹਨ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 

Share